ਅਪਰਾਧ

ਇਲੈੱਕਟ੍ਰੋਨਿਕ ਦੇ ਗੁਦਾਮਾਂ ਤੋਂ ਲੱਖਾਂ ਦਾ ਸਾਮਾਨ ਚੋਰੀ

Published

on

ਲੁਧਿਆਣਾ :  ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ ‘ਤੇ ਬੀਤੀ ਰਾਤ ਚੋਰ ਇਕ ਇਲੈਕਟ੍ਰੋਨਿਕ ਸਾਮਾਨ ਦੇ ਗੋਦਾਮ ਤੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਮਨਜੀਤ ਸਿੰਘ ਦੇ ਗੁਦਾਮ ਅੰਦਰ ਤਾਲੇ ਤੋੜ ਕੇ ਦਾਖ਼ਲ ਹੋਏ ਅਤੇ ਉੱਥੋਂ 20 ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ।

ਮਾਲਕ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗੁਆਂਢ ਵਿਚ ਰਹਿੰਦੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੋਰੀ ਬਾਰੇ ਸੂਚਨਾ ਦਿੱਤੀ ਤਾਂ ਉਹ ਤੁਰੰਤ ਗੁਦਾਮ ‘ਤੇ ਪਹੁੰਚੇ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਚੋਰਾਂ ਦਾ ਸੁਰਾਗ ਨਹੀਂ ਲੱਗਾ ਚੋਰਾਂ ਵਲੋਂ 20 ਲੱਖ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.