Connect with us

ਪੰਜਾਬੀ

ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

Published

on

Minister Harbhajan Singh ETO laid the foundation stone of the construction work of Sri Degsar Sahib road

ਲੁਧਿਆਣਾ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਲੁਧਿਆਣਾ-ਚੰਡੀਗੜ੍ਹ ਰੋਡ ਤੋਂ ਸ੍ਰੀ ਦੇਗਸਰ ਸਾਹਿਬ (ਸ੍ਰੀ ਕਟਾਣਾ ਸਾਹਿਬ) ਤੱਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੜਕ ਦੀ ਕਾਫੀ ਸਮੇਂ ਤੋਂ ਖਸਤਾ ਹਾਲਤ ਸੀ। ਲਗਭਗ 9 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਵੱਧ ਤੋਂ ਵੱਧ 2 ਜਾਂ 3 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਰਾਹੋਂ ਰੋਡ ਅਤੇ ਪਿੰਡ ਕਟਾਣਾ ਰੋਡ ਦੀ ਮਾੜੀ ਹਾਲਤ ਦਾ ਮੁੱਦਾ ਪਹਿਲਾਂ ਵੀ ਉਠਾਇਆ ਸੀ। ਇਸ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਇਨ੍ਹਾਂ ਸੜਕਾਂ ਲਈ 2 ਕਰੋੜ 27 ਲੱਖ ਦਾ ਫੰਡ ਪਾਸ ਕੀਤਾ ਹੈ। ਸੜਕ ਬਣਨ ਨਾਲ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ।ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਰਹਿਣਗੇ। ਹਲਕਾ ਸਾਹਨੇਵਾਲ ਦੀਆਂ ਬਾਕੀ ਸੜਕਾਂ ਵੀ ਜਲਦੀ ਬਣਾਈਆਂ ਜਾਣਗੀਆਂ।

Facebook Comments

Trending