ਪੰਜਾਬ ਨਿਊਜ਼

ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

Published

on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ ਅਤੇ ਸਿਫ਼ਾਰਿਸ਼ ’ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੋਲ ਪ੍ਰਸ਼ਾਸਨਿਕ ਸੁਧਾਰ, ਸ਼ਹਿਰੀ ਹਵਾਬਾਜ਼ੀ, ਆਮ ਪ੍ਰਸ਼ਾਸਨ, ਗ੍ਰਹਿ ਮਾਮਲੇ ਅਤੇ ਨਿਆਂ, ਪ੍ਰਸੋਨਲ, ਵਿਜੀਲੈਂਸ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰਹਿਣਗੇ।

ਉਪਰੋਕਤ ਤੋਂ ਇਲਾਵਾ ਮੁੱਖ ਮੰਤਰੀ ਕੋਲ ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਫੂਡ ਪ੍ਰੋਸੈਸਿੰਗ, ਨਿਵੇਸ਼ ਪ੍ਰੋਤਸਾਹਨ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਣ, ਆਜ਼ਾਦੀ ਘੁਲਾਟੀਏ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਕਿਰਤ, ਛਪਾਈ ਅਤੇ ਲਿਖਣ ਸਮੱਗਰੀ, ਰੱਖਿਆ ਸੇਵਾਵਾਂ ਭਲਾਈ, ਪ੍ਰਸ਼ਾਸਨਿਕ ਸੁਧਾਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹੋਣਗੇ।

ਹਰਪਾਲ ਸਿੰਘ ਚੀਮਾ ਨੂੰ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਵਿਭਾਗ ਦੀ ਕਮਾਨ ਸੌਂਪੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਡਾ. ਵਿਜੇ ਸਿੰਗਲਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ ਹੈ, ਜਦਕਿ ਲਾਲ ਚੰਦ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਅਲਾਟ ਕੀਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਵਿਭਾਗ ਅਲਾਟ ਕੀਤੇ ਗਏ ਹਨ।

ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਿੱਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਬ੍ਰਹਮ ਸ਼ੰਕਰ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਿੱਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.