Connect with us

ਅਪਰਾਧ

ਲੜਕੀ ਸ਼ੱਕੀ ਹਲਾਤਾਂ ‘ਚ ਲਾਪਤਾ, ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਲੈਣ ਦਾ ਖਦਸ਼ਾ

Published

on

Missing girl in suspicious circumstances, feared abducted by unknown person

ਲੁਧਿਆਣਾ : ਮਾਂ ਨਾਲ ਗੁੱਸੇ ਹੋ ਕੇ ਘਰ ਤੋਂ ਗਈ ਨਾਬਾਲਗ ਵਿਦਿਆਰਥਣ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਈ। ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਲੜਕੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਪੀਏਯੂ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਉਪਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਥਾਣਾ ਪੀਏਯੂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ 17 ਵਰ੍ਹਿਆਂ ਦੀ ਧੀ 27 ਨਵੰਬਰ ਨੂੰ ਆਪਣੀ ਮਾਂ ਨਾਲ ਮਾਮੂਲੀ ਬਹਿਸ ਤੋਂ ਬਾਅਦ ਰੁੱਸ ਗਈ। ਗੁੱਸੇ ਵਿੱਚ ਆਈ ਲੜਕੀ ਕੁਝ ਸਮੇਂ ਬਾਅਦ ਘਰ ਤੋਂ ਚਲੀ ਗਈ। ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਉਸ ਸਬੰਧੀ ਜਦ ਕੋਈ ਵੀ ਸੂਚਨਾ ਨਾ ਮਿਲੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ। ਪਰਿਵਾਰਕ ਮੈਂਬਰਾਂ ਨੂੰ ਖਦਸ਼ਾ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਕੇ ਨਿੱਜੀ ਸਵਾਰਥ ਲਈ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਪੀਏਯੂ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਦੇ ਖਿਲਾਫ ਐੱਫ ਆਈ ਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Facebook Comments

Trending