ਪੰਜਾਬੀ

ਆਤਮ ਨਗਰ ਵਿਧਾਨ ਸਭਾ ‘ਚ ਲਾਗੂ ਹੋਵੇਗੀ ਮਿਕਸ ਲੈਂਡ ਯੂਜ਼ ਸਕੀਮ – ਢਾਂਡਾ

Published

on

ਲੁਧਿਆਣਾ  :  ਚੋਣ ਪ੍ਰਚਾਰ ਨੂੰ ਹੁਲਾਰਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਜਨਤਾ ਨਗਰ, ਅੰਬੇਡਕਰ ਨਗਰ ਅਤੇ ਨਿਊ ਜਨਤਾ ਨਗਰ ਵਿਖੇ ਮੀਟਿੰਗ ਕੀਤੀ ਅਤੇ ਲੋਕਾਂ ਤੋਂ ਆਪਣੇ ਹੱਕ ਵਿਚ ਵੋਟਾਂ ਮੰਗੀਆਂ।

ਇਸ ਮੌਕੇ ਸ੍ਰੀ ਢਾਂਡਾ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ ‘ਤੇ ਇਲਾਕੇ ਵਿਚ ਮਿਕਸ ਲੈਂਡ ਯੂਜ਼ ਸਕੀਮ ਸਕੀਮ ਪਾਸ ਕਰਕੇ ਉਦਯੋਗਾਂ ਦੀ ਵੱਡੀ ਮੰਗ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਲਾਕੇ ਦੇ ਵਿਕਾਸ ਲਈ ਐਮ.ਐਸ.ਐਮ ਈ-ਕਲੱਸਟਰ ਵੀ ਬਣਾਇਆ ਜਾਵੇਗਾ।

ਖੇਤਰ ਵਿਚ ਉਦਯੋਗ ਦਾ ਵਿਕਾਸ ਬਹੁਤ ਜ਼ਰੂਰੀ ਹੈ ਤਾਂ ਜੋ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਉਨ੍ਹਾਂ ਕਿਹਾ ਕਿ ਉਹ ਖੇਤਰ ਵਿਚ ਸਿੱਖਿਆ, ਸਿਹਤ ਸੇਵਾਵਾਂ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਕਾਸ ਦੇ ਨਾਂ ‘ਤੇ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੀਆਂ ਸਰਕਾਰਾਂ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਵਿਚ ਵਿਕਾਸ ਦਾ ਹੜ੍ਹ ਲਿਆ ਦਿੱਤਾ ਸੀ। ਕਾਂਗਰਸ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜ ਸਾਲ ਭਿ੍ਸ਼ਟਾਚਾਰ ਕੀਤਾ। ਲੋਕਾਂ ਦਾ ਖੂਨ ਚੂਸ ਕੇ ਹੁਣ ਇਸ ਸਰਕਾਰ ਨੂੰ ਬਦਲੋ ਅਤੇ ਅਕਾਲੀ ਦਲ ਦੀ ਸਰਕਾਰ ਬਣਾਓ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ।

 

Facebook Comments

Trending

Copyright © 2020 Ludhiana Live Media - All Rights Reserved.