Connect with us

ਪੰਜਾਬੀ

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਕੱਢਿਆ

Published

on

MLA Amrik Singh Dhillon expelled from the party for anti-party activities

ਲੁਧਿਆਣਾ : ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਜੋ ਕਿ ਇਸ ਵਾਰ ਟਿਕਟ ਨਾ ਮਿਲਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ, ਨੂੰ ਅੱਜ ਕਾਂਗਰਸ ਹਾਈਕਮਾਂਨ ਨੇ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਥਾਪੇ ਗਏ ਪੰਜਾਬ/ਚੰਡੀਗੜ੍ਹ ਇੰਚਾਰਜ ਹਰੀਸ਼ ਚੌਧਰੀ ਵਲੋਂ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅਨੁਸਾਸ਼ਨ ਕਮੇਟੀ ਵਲੋਂ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।

ਵਿਧਾਇਕ ਅਮਰੀਕ ਸਿੰਘ ਢਿੱਲੋਂ ਹਲਕਾ ਸਮਰਾਲਾ ’ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਆਪਣੀ ਹੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟੱਕਰ ਦੇ ਰਹੇ ਹਨ। ਇਸ ਸਬੰਧੀ ਅੱਜ ਜਦੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਨ ਵਲੋਂ ਅਜੇ ਤੱਕ ਉਨ੍ਹਾਂ ਨੂੰ ਅਜਿਹਾ ਕੋਈ ਵੀ ਪੱਤਰ ਨਹੀਂ ਮਿਲਿਆ ਜਿਸ ਵਿਚ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਕੱਢਣ ਸਬੰਧੀ ਜਾਣਕਾਰੀ ਹੋਵੇ।

Facebook Comments

Trending