ਪੰਜਾਬੀ

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਮਿੰਨੀ ਰੋਜ਼ ਗਾਰਡਨ ‘ਚ ਬੈਡਮਿੰਟਨ ਹਾਲ ਦਾ ਉਦਘਾਟਨ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵਲੋਂ ਸਥਾਨਕ ਮਿੰਨੀ ਰੋਜ਼ ਗਾਰਡਨ ਵਿਖੇ ਬੈਡਮਿੰਟਨ ਹਾਲ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 65 ਲੱਖ ਰੁਪਏ ਦੀ ਲਾਗਤ ਆਈ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਬੀਤੇ ਸਮੇਂ ਦੌਰਾਨ, ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਅਤੇ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਪੱਪੀ ਵਲੋਂ ਕੰਕਰੀਟ ਬੈਡਮਿੰਟਨ ਕੋਰਟ ਦਾ ਪਤਾ ਲੱਗਣ ‘ਤੇ ਹੈਰਾਨ ਹੁੰਦਿਆਂ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਕਿਹਾ ਕਿ ਖਿਡਾਰੀਆਂ ਨੂੰ ਇੱਥੇ ਅਭਿਆਸ ਦੌਰਾਨ ਗੰਭੀਰ ਸੱਟਾਂ ਲੱਗ ਸਕਦੀਆਂ ਹਨ, ਜਿਸ ਤੋਂ ਬਚਾਅ ਜਰੂਰੀ ਹੈ। ਵਿਧਾਇਕ ਪੱਪੀ ਦੇ ਨਿਰਦੇਸ਼ਾਂ ਤਹਿਤ ਸਿੰਥੈਟਿਕ ਕੋਰਟ ਦਾ ਨਿਰਮਾਣ ਕੀਤਾ ਗਿਆ।

ਵਿਧਾਇਕ ਸ੍ਰੀ ਪਰਾਸ਼ਰ ਨੇ ਕਿਹਾ ਕਿ ਲੋਕ ਸ਼ਹਿਰ ਦੀ ਤਰੱਕੀ ਬਾਰੇ ਕਿਸੇ ਵੀ ਸਮੇਂ ਉਨ੍ਹਾਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਦਿੱਤੀ ਹਰ ਗਰੰਟੀ ਪੂਰੀ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਮਿੰਨੀ ਰੋਜ ਗਾਰਡਨ  ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦਾ ਕੰਮ ਪਿਛਲੇ ਸਾਲ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ।

Facebook Comments

Trending

Copyright © 2020 Ludhiana Live Media - All Rights Reserved.