Connect with us

ਪੰਜਾਬੀ

ਵਿਧਾਇਕ ਅਸ਼ੋਕ ਪਰਾਸ਼ਰ ਨੇ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

Published

on

MLA Ashok Parashar starts work on new road

ਲੁਧਿਆਣਾ : ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਨੇ ਵਾਰਡ ਨੰਬਰ 59 ਅਤੇ 85 ਦੇ ਏਰੀਏ ਵਿੱਚ ਪੈਂਦੀ ਟੂਟੀਆਂ ਵਾਲੇ ਮੰਦਰ ਤੋਂ ਬੁੱਢੇ ਨਾਲੇ ਤੱਕ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕੀਤਾ।

ਇਹ ਸੜਕ ਅੱਗੇ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 86 ਅਤੇ 88 ਦੇ ਏਰੀਏ ਨਾਲ ਜੁੜ ਜਾਵੇਗੀ ਅਤੇ ਇਸ ਸੜਕ ਦੇ ਬਣਨ ਨਾਲ ਲੁਧਿਆਣਾ ਸ਼ਹਿਰ ਦੇ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਉਨਾਂ ਨਾਲ ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਅਤੇ ਵਾਰਡ ਨੰਬਰ 64 ਦੇ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।

ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਇਹ ਸੜਕ ਬਨਾਉਣ ਲਈ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਵੀ ਕੌਸਲਰ ਦੇ ਵਾਰਡ ਦਾ ਕੋਈ ਵੀ ਕੰਮ ਹੋਣ ਵਾਲਾ ਹੈ ਉਸ ਨੂੰ ਉਹ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਉਣਗੇ ਅਤੇ ਆਉਣ ਵਾਲੇ ਸਮੇ ਵਿੱਚ ਵੀ ਉਹ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ

ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਨੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਧੰਨਵਾਦ ਕਰਦਿਆ ਕਿਹਾ ਕਿ ਮੇਰੇ ਵਾਰਡ ਦੀ ਇਹ ਸੜਕ ਬਣਨ ਦੀ ਮੰਗ ਬੜੇ ਲੰਬੇ ਸਮੇਂ ਤੋਂ ਸੀ ਜਿਸ ਨੂੰ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਪੂਰਾ ਕੀਤਾ ਹੈ।

Facebook Comments

Trending