Connect with us

ਪੰਜਾਬੀ

ਵਿਧਾਇਕ ਇਯਾਲੀ ਵੱਲੋਂ ਕਾਰ ਸੇਵਾ ਲਈ 51 ਹਜ਼ਾਰ ਭੇਟ

Published

on

MLA Ayali donates Rs 51,000 for car service

ਲੁਧਿਆਣਾ : ਪਿੰਡ ਆਲੀਵਾਲ ਵਿਖੇ ਨਗਰ ਨਿਵਾਸੀਆਂ ਅਤੇ ਸਿੱਖ ਸ਼ਹੀਦੀ ਜੰਗੀ ਯਾਦਗਾਰ ਟਰੱਸਟ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਬਲਜੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਵੱਖ-ਵੱਖ ਕੀਰਤਨੀ ਜੱਥਿਆਂ ਵੱਲੋਂ ਸੰਗਤ ਨੂੰ ਰਸਭਿੰਨਾ ਕੀਰਤਨ ਕਰ ਕੇ ਨਿਹਾਲ ਕੀਤਾ ਗਿਆ। ਇਸ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸ਼ਾਮਲ ਹੋਏ। ਵਿਧਾਇਕ ਇਯਾਲੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀ ਕਾਰ ਸੇਵਾ ਲਈ 51 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਨਗਰ ਵਾਸੀਆਂ ਵੱਲੋਂ ਵਿਧਾਇਕ ਮਨਪ੍ਰਰੀਤ ਸਿੰਘ ਇਯਾਲੀ ਸਮੇਤ ਹੋਰ ਹਾਜ਼ਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਅਤੇ ਟਰੱਸਟ ਦੇ ਚੇਅਰਮੈਨ ਪ੍ਰਗਟ ਸਿੰਘ ਿਢੱਲੋਂ ਆਲੀਵਾਲ ਨੇ ਆਈ ਸੰਗਤ ਅਤੇ ਮਹਿਮਾਨਾਂ ਨੂੰ ਧੰਨਵਾਦੀ ਸ਼ਬਦ ਕਹੇ। ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਿਢੱਲੋਂ, ਕਰਨੈਲ ਸਿੰਘ ਕਾਕੂ, ਕੁਲਵੰਤ ਕੌਰ, ਅਵਤਾਰ ਸਿੰਘ, ਗੁਰਜਿੰਦਰ ਸਿੰਘ, ਪਰਮਿੰਦਰ ਕੌਰ, ਜੁਗਿੰਦਰ ਸਿੰਘ ਸ਼ਾਹਨੀ, ਵਿਨੈਪਾਲ ਸਿੰਘ ਬਰਾੜ, ਪ੍ਰਰੀਤਮ ਸਿੰਘ ਗਰੇਵਾਲ, ਬਲਵੀਰ ਸਿੰਘ ਕਨੇਚ ਵਾਲੇ ਆਦਿ ਹਾਜ਼ਰ ਸਨ।

Facebook Comments

Trending