Connect with us

ਪੰਜਾਬੀ

ਵਿਧਾਇਕ ਇਆਲੀ ਵੱਲੋਂ ਹਾਂਸ ਕਲਾਂ ਗੁਰੂ ਘਰ ਲਈ 51 ਹਜ਼ਾਰ ਭੇਟ

Published

on

MLA Ayali donates Rs 51,000 for Hans Kalan Guru Ghar

ਲੁਧਿਆਣਾ : ਹਾਂਸ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਬਾਬਾ ਜੀਵਨ ਸਿੰਘ ਦਾ ਸਿੱਖ ਇਤਿਹਾਸ ‘ਚ ਅਹਿਮ ਸਥਾਨ ਹੈ ਤੇ ਉਨ੍ਹਾਂ ਉਸ ਸਮੇਂ ਦੀ ਜ਼ਾਲਮ ਹਕੂਮਤ ਦੀ ਪ੍ਰਵਾਹ ਨਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ ਦਿੱਲੀ ਤੋਂ ਲਿਆ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਭੇਟ ਕੀਤਾ ਸੀ।

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਲਈ ਆਪਣੇ ਨਿੱਜੀ ਖਾਤੇ ‘ਚੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ।

Facebook Comments

Trending