ਪੰਜਾਬੀ

ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਹੈਬੋਵਾਲ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

Published

on

ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਥਾਨਕ ਹੈਬੋਵਾਲ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਕਰੀਬ ਢਾਈ ਦਹਾਕੇ ਪੁਰਾਣਾ ਕੂੜੇ ਦਾ ਡੰਪ ਚੁੱਕਵਾ ਕੇ ਇੱਥੇ ਪੌਦੇ ਲਗਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਵਿਧਾਇਕ ਬੱਗਾ ਵੱਲੋਂ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗੁਵਾਈ ਵਾਲੀ ਨਿਗਮ ਟੀਮ ਦੇ ਸਹਿਯੋਗ ਨਾਲ ਹੈਬੋਵਾਲ ਚੌਂਕ ਦੇ ਨੇੜੇ, ਭਗਵਾਨ ਮਹਾਂਵੀਰ ਕਾਲਜ ਦੇ ਪਿੱਛੇ ਕਰੀਬ 25 ਸਾਲ ਪੁਰਾਣਾ ਲੱਗਾ ਕੂੜੇ ਦਾ ਡੰਪ ਚੁੱਕਵਾਇਆ ਗਿਆ। ਕਾਲਜ਼ ਦੇ ਵਿਦਿਆਰਥੀਆਂ, ਇਲਾਕਾ ਨਿਵਾਸੀਆਂ ਅਤੇ ਉੱਥੋਂ ਆਉਂਦੇ ਜਾਂਦੇ ਕਰੀਬ 5-6 ਵਾਰਡਾਂ ਦੇ ਰਾਹਗੀਰਾਂ ਵੱਲੋਂ ਵਿਧਾਇਕ ਬੱਗਾ ਅਤੇ ਡਾ. ਅਗਰਵਾਲ ਵੱਲੋਂ ਨੇਪਰੇ ਚਾੜ੍ਹੇ ਇਸ ਕਾਰਜ਼ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।

ਇਸ ਮੌਕੇ ਵਿਧਾਇਕ ਬੱਗਾ ਅਤੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਾਂਝੇ ਤੌਰ ‘ਤੇ ਲੁਧਿਆਣਾ ਵਾਸੀਆਂ ਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ।

 

Facebook Comments

Trending

Copyright © 2020 Ludhiana Live Media - All Rights Reserved.