ਪੰਜਾਬੀ

ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ

Published

on

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਹੋਣ ਵਾਲੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ, 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੌਰਾਨ ਹਲਕੇ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦਾ ਮੁੱਦਾ ਜੋਰਾਂ-ਸ਼ੋਰਾਂ ਨਾਲ ਚੁੱਕਿਆ ਗਿਆ।

ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਤਹਿਸੀਲ ਪੂਰਬੀ ਅਤੇ ਪੱਛਮੀ ਵਿਖੇ ਜਾਣਾ ਪੈਂਦਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਨਿੱਜੀ ਤਹਿਸੀਲ ਤੋਂ ਵਾਂਝੇ ਹਲਕਾ ਉੱਤਰੀ ਨੂੰ ਨਵੀਂ ਤਹਿਸੀਲ ਮੁਹੱਈਆ ਕਰਵਾਕੇ ਲੋਕਾਂ ਨੂੰ ਦੂਰ ਦੁਰਾਡੇ ਦੀ ਖੱਜਲ ਖੁਆਰੀ ਤੋਂ ਨਿਜਾਤ ਦਿਵਾਈ ਜਾਵੇ।

Facebook Comments

Trending

Copyright © 2020 Ludhiana Live Media - All Rights Reserved.