ਪੰਜਾਬੀ

ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ

Published

on

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 (ਪੁਰਾਣਾ 94) ਅਧੀਨ ਕੁੰਜ ਵਿਹਾਰ ਵਿਖੇ ਨਵੀਂ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਠੋਕਰਾਂ ਖਾ-ਖਾ ਆਪਣਾ ਪੈਂਡਾ ਤੈਅ ਕਰਦੇ ਆ ਰਹੇ ਹਨ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.