Connect with us

ਪੰਜਾਬੀ

ਵਿਧਾਇਕ ਬੱਗਾ ਵੱਲੋਂ ਹੈਬੋਵਾਲ ‘ਚ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

MLA Bagga inaugurates road construction works at Haibowal

ਲੁਧਿਆਣਾ :  ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਹੈਬੋਵਾਲ ਵਿਖੇ, ਨੇੜੇ ਭੂਰੀ ਵਾਲਾ ਗੁਰਦੁਆਰਾ ਸਾਹਿਬ ਤੋਂ ਹੈਬੋਵਾਲ ਚੌਂਕ ਤੱਕ ਦੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਰੌਕੀ ਭਾਟੀਆ, ਪੁਸ਼ਪਿੰਦਰ ਭਨੋਟ, ਅਨਿਲ ਸ਼ਰਮਾ, ਅਮਨ ਬੱਗਾ, ਗੌਰਵ ਬੱਗਾ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Facebook Comments

Trending