ਪੰਜਾਬੀ

ਵਿਧਾਇਕ ਬੱਗਾ ਵੱਲੋਂ ਆੜ੍ਹਤੀਆਂ ਦੀ ਸਮੱਸਿਆਵਾਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

Published

on

ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਬਹਾਦੁਰ-ਕੇ ਰੋਡ ‘ਤੇ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਸੁਣਿਆ ਅਤੇ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਦਰਸ਼ਨ ਲਾਲ ਬਵੇਜਾ ਅਤੇ ਸਮੂਹ ਸਟਾਫ ਦਫ਼ਤਰ ਮਾਰਕੀਟ ਕਮੇਟੀ ਲੁਧਿਆਣਾ ਵੱਲੋਂ ਵਿਧਾਇਕ ਬੱਗਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸ. ਤੇਜ ਬਹਾਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਦਵਿੰਦਰ ਸਿੰਘ ਕੈਂਥ ਵੀ ਮੌਜੂਦ ਸਨ। ਬੱਗਾ ਨੇ ਕਿਹਾ ਕਿ ਸੂਬੇ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦੀਆਂ ਬਹੁਤ ਆਸਾਂ ਬੱਝੀਆਂ ਹਨ।

ਉਨ੍ਹਾ ਕਿਹਾ ਕਿ ਮੰਡੀ ਬੋਰਡ ਦੇ ਆੜ੍ਹਤੀਆਂ ਅਤੇ ਰਿਹਾਇਸ਼ੀ ਕਲੋਨੀਆਂ ਦੇ ਵਸਨੀਕਾਂ ਵੱਲੋਂ ਆਪਣੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ, ਉਨ੍ਹਾ ਤੱਕ ਪਹੁੰਚ ਕੀਤੀ ਜਾ ਰਹੀ ਸੀ ਜਿਸਦੇ ਤਹਿਤ ਉਨ੍ਹਾਂ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਪੈਚਵਰਕ, ਸੀਵਰੇਜ਼ ਤੇ ਸਫਾਈ ਸਮੱਸਿਆ ਦਾ ਜਲਦ ਨਿਬੇੜਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਮੌਕੇ ‘ਤੇ ਹੀ ਮੰਡੀ ਦੀ ਸਾਫ-ਸਫਾਈ ਸਬੰਧੀ ਠੇਕੇਦਾਰ ਨੂੰ ਹਦਾਇਤਾਂ ਜਾਰੀ ਕੀਤੀਆਂ।

Facebook Comments

Trending

Copyright © 2020 Ludhiana Live Media - All Rights Reserved.