ਪੰਜਾਬੀ
ਵਿਧਾਇਕ ਬੱਗਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ
Published
3 years agoon

ਲੁਧਿਆਣਾ : ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਲੁਧਿਆਣਾ ਦੇ ਮਾਤਾ ਰਾਣੀ ਚੌਕ ਸਥਿਤ ਨਗਰ ਨਿਗਮ ਜੋਨ-ਏ ਦੇ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਨਾਲ ਹਲਕਾ ਉੱਤਰੀ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਇਸ ਮੌਕੇ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੇ ਮੀਟਿੰਗ ਦੌਰਾਨ ਕਿਹਾ ਜਿਹੜੇ ਸ਼ਹਿਰ ਦੇ ਡਿਵੈਲਪਮੈਂਟ ਦੇ ਕੰਮ ਰੁਕੇ ਹੋਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਬਹੁਤ ਵੱਡੀ ਪੱਧਰ ‘ਤੇ ਉਨ੍ਹਾਂ ਨੂੰ ਜਿੱਤਾ ਕੇ ਅੱਗੇ ਲਿਆਂਦਾ ਹੈ ਅਤੇ ਲੋਕਾਂ ਨੂੰ ਸ਼ਹਿਰ ਦੇ ਕੰਮਾਂ ਲਈ ਆਸ ਹੈ ਕਿ ਉਨ੍ਹਾਂ ਦੀ ਸਰਕਾਰ ਸਾਰੇ ਕੰਮ ਜੰਗੀ ਪੱਧਰ ‘ਤੇ ਚਲਾਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਬੁੱਢੇ ਨਾਲ਼ੇ ਦੇ ਨਾਲ ਨਾਲ ਸਾਫ਼ ਸਫਾਈ ਅਤੇ ਬੁੱਢੇ ਨਾਲ਼ੇ ਦੀ ਹਫਤੇ ਵਿੱਚ ਇੱਕ ਵਾਰ ਸਫ਼ਾਈ ਜ਼ਰੂਰ ਕਾਰਵਾਈ ਜਾਵੇ। ਉਹਨਾਂ ਕਿਹਾ ਕਿ ਬੁੱਢੇ ਨਾਲ਼ੇ ਦੇ ਨਾਲ ਲੱਗੇ ਬੂਟਿਆਂ ਦੇ ਨਾਲ ਜਾਲੀ ਵੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੋਈ ਵੀ ਕਰਮਚਾਰੀ ਪਰਦੇ ਦੇ ਪਿਛੇ ਰਹਿ ਕੇ ਕੰਮ ਨਾ ਕਰੇ ਸਗੋਂ ਅੱਗੇ ਹੋ ਕੇ ਕੰਮ ਕਰੇ ਅਤੇ ਜਿਹੜਾ ਵੀ ਕਰਮਚਾਰੀ ਕੰਮ ਕਰ ਰਿਹਾ ਹੈ ਉਸ ਦਾ ਸਭ ਨੂੰ ਪਤਾ ਹੋਵੇ।
You may like
-
ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ
-
ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ
-
ਵਿਧਾਇਕ ਬੱਗਾ ਵੱਲੋਂ ਪਾਰਕਾਂ ‘ਚ ਓਪਨ ਜਿੰਮ ਸਥਾਪਤ ਕਰਨ ਦੀ ਸ਼ੁਰੂਆਤ
-
ਵਿਧਾਇਕ ਬੱਗਾ ਵਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਬੱਗਾ ਵਲੋਂ ਟੰਡਨ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
-
ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਲੁਧਿਆਣਾ ਉੱਤਰੀ ਦੀ ਨੁਹਾਰ-ਵਿਧਾਇਕ ਬੱਗਾ