Connect with us

ਲੁਧਿਆਣਾ ਨਿਊਜ਼

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ‘ਚ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ

Published

on

ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਚਾਰ ਪਾਰਕਾਂ ਦਾ ਕੀਤਾ ਜਾਵੇਗਾ ਸੁੰਦਰੀਕਰਨ – ਮਦਨ ਲਾਲ ਬੱਗਾ

ਲੁਧਿਆਣਾ, 15 ਮਾਰਚ – ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94(89) ਅਧੀਨ ਸਲੇਮ ਟਾਬਰੀ ਵਿਖੇ ਵੱਖ-ਵੱਖ ਪਾਰਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ‘ਤੇ ਕਰੀਬ 40 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਵੱਖ-ਵੱਖ ਚਾਰ ਪਾਰਕਾਂ ਦਾ ਨਵੀਨੀਕਰਣ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਨਿਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

Facebook Comments

Trending