ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਵਾਰਡ ਨੰਬਰ 93 ਅਧੀਨ ਦੁਰਗਾਪੁਰੀ, ਹੈਬੋਵਾਲ ਵਿਖੇ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਜਿਸ ‘ਤੇ ਕਰੀਬ 70 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸੜ੍ਹਕ ਦੇ ਨਿਰਮਾਣ ਨਾਲ ਹਜ਼ਾਰਾਂ ਰਾਹਗੀਰਾਂ ਨੂੰ ਲਾਭ ਮਿਲੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ । ਇਹ ਪ੍ਰਾਜੈਕਟ ਕਰੀਬ ਪੰਜ ਸਾਲਾਂ ਤੋਂ ਲਟਕਿਆ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਤੋਂ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਵਿਧਾਇਕ ਬੱਗਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।