Connect with us

ਪੰਜਾਬੀ

ਵਿਧਾਇਕ ਬੱਗਾ ਵੱਲੋਂ ਪਾਰਕਾਂ ‘ਚ ਓਪਨ ਜਿੰਮ ਸਥਾਪਤ ਕਰਨ ਦੀ ਸ਼ੁਰੂਆਤ

Published

on

MLA Bagga started setting up open gyms in parks

ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਨਿਊ ਸ਼ਿਵਪੁਰੀ ਇਲਾਕੇ ਦੇ 7 ਪਾਰਕਾਂ ਵਿੱਚ ਓਪਨ ਜਿੰਮ ਸਥਾਪਤ ਕਰਨ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ। ਬੱਗਾ ਨੇ ਦੱਸਿਆ ਕਿ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ।

ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਨੋਜਵਾਨਾਂ ਦੀ ਪੁਰਜ਼ੋਰ ਮੰਗ ‘ਤੇ ਓਪਨ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ।

Facebook Comments

Trending