Connect with us

ਪੰਜਾਬੀ

ਵਿਧਾਇਕ ਭੋਲਾ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਖ਼ਾਸ ਮੁਲਾਕਾਤ

Published

on

MLA Bhola calls on Chief Minister Bhagwant Mann at Chandigarh

ਲੁਧਿਆਣਾ : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਬੀਤੇ ਕੱਲ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ, ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਅਤੇ ਸਮੂਹ ਮੰਤਰੀ ਸਹਿਬਾਨਾਂ ਅੱਗੇ ਲੁਧਿਆਣਾ ਸ਼ਹਿਰ ਦੀਆਂ ਪ੍ਰਮੁੱਖ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ।

ਵਿਧਾਇਕ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਮੀਟਿੰਗ ਦੌਰਾਨ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸ੍ਰੀ ਰਾਘਵ ਚੱਢਾ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾ ਦੱਸਿਆ ਕਿ ਬਿੱਜਲੀ ਦੇ ਮੀਟਰਾਂ ਅਤੇ ਰਜਿਸ਼ਟਰੀਆਂ ਲਈ ਐਨ.ਓ.ਸੀ. ਸਬੰਧੀ ਲੋਕ ਦਫ਼ਤਰਾਂ ਵਿੱਚ ਧੱਕੇ ਖਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ।

ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਅੱਜ ਤੱਕ ਬਣ ਚੁੱਕੀਆਂ ਸਾਰੀਆਂ ਕਲੋਨੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਹਲਕੇ ਦੇ ਵਿਕਾਸ ਦੇ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਵੱਲੋਂ ਕੱਲ੍ਹ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਟਿੱਬਾ ਰੋਡ ‘ਤੇ ਲੱਗੇ ਕੂੜੇ ਦੇ ਢੇਰ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇ। ਉਨ੍ਹਾਂ ਬੁੱਢੇ ਨਾਲੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ।

ਇਸ ਤੋਂ ਇਲਾਵਾ ਉਨ੍ਹਾਂ ਹੋਰ ਵੱਖ-ਵੱਖ ਮੁੱਦੇ ਵੀ ਮੁੱਖ ਮੰਤਰੀ ਕੋਲ ਚੁੱਕੇ। ਚੰਡੀਗੜ੍ਹ ਵਿਖੇ ਕੱਲ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਵੀ ਵਿਧਾਇਕ ਭੋਲਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਸ਼ਹਿਰ ਵਾਸੀਆਂ ਦੇ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।

Facebook Comments

Trending