ਪੰਜਾਬੀ
ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੁਬਾਰਕਬਾਦ
Published
2 years agoon

ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ।
ਵਿਧਾਇਕ ਭੋਲਾ ਵੱਲੋਂ ਈਦ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਲੁਧਿਆਣਾ ਵਾਸੀਆਂ ਦੇ ਦਿਲਾਂ ਵਿੱਚ ਨਫ਼ਰਤ ਲਈ ਕੋਈ ਸਥਾਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿਤਾਉਣ ਵਿੱਚ ਮੁਸਲਮਾਨ ਭਾਈਚਾਰੇ ਦਾ ਵੱਡਾ ਯੋਗਦਾਨ ਰਿਹਾ ਹੈ। ਖਾਸ ਕਰਕੇ ਇਸ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਪੂਰਬੀ ਦੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਬਿਨ੍ਹਾ ਕਿਸੇ ਪੱਖਪਾਤ ਕੀਤੇ ਹਰ ਗਲੀ-ਮੁਹੱਲੇ ਦੇ ਵਿਕਾਸ ਲਈ ਵਚਨਬੱਧ ਹੈ।
ਵਿਧਾਇਕ ਭੋਲਾ ਨੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਕਿਸੇ ਵੀ ਤਰ੍ਹਾ ਦੀ ਔਕੜ ਹੋਵੇ, ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹ 24 ਘੰਟੇ ਆਮ ਜਨਤਾ ਦੀ ਸੇਵਾ ਲਈ ਤੱਤਪਰ ਹਨ।
You may like
-
ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨੇ ਬੁੱਢਾ ਦਰਿਆ ਦਾ ਕੀਤਾ ਮੁਆਇਨਾ
-
ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
-
ਵਿਧਾਇਕ ਭੋਲਾ ਵਲੋਂ ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ ‘ਚ ਕਰਵਾਈ ਤਬਦੀਲੀ
-
ਵਿਧਾਇਕ ਭੋਲਾ ਗਰੇਵਾਲ ਵੱਲੋਂ ਪੁੱਡਾ ਰੋਡ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ – ਵਿਧਾਇਕ ਭੋਲਾ ਗਰੇਵਾਲ
-
315 ਕਰੋੜ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਦੀ ਮੁੱਖ ਮੰਤਰੀ ਪੰਜਾਬ ਵਲੋਂ ਜਲਦ ਸੁ਼ਰੂਆਤ