ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 3 ਦੇ ਮੁਹੱਲਾ ਗੁਰਪ੍ਰੀਤ ਨਗਰ ਵਿਖੇ ਕਰੀਬ 16.32 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਵਾਰਡ ਨੰਬਰ ਤਿੰਨ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਚੱਲ ਰਹੀ ਕਿੱਲਤ ਨੂੰ ਦੇਖਦੇ ਹੋਏ ਇੱਕ ਨਵੇਂ ਟਿਊਬਵੈਲ ਲਗਾਉਣ ਦੀ ਮੰਗ ਕੀਤੀ ਗਈ ਸੀ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਆਸ-ਪਾਸ ਦੇ ਮੁਹੱਲਿਆਂ ਨੂੰ ਆ ਰਹੀ ਪਾਣੀ ਦੀ ਪਰੇਸ਼ਾਨੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਵਿਕਾਸ ਦੇ ਨਾਂ ਤੇ ਹਲਕਾ ਪੂਰਬੀ ਦੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਜਦਕਿ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਿ ਕੰਮ ਕਰਵਾਉਣ ਵਿੱਚ ਵਿਸ਼ਵਾਸ਼ ਰੱਖਦੀ ਹੈ।