Connect with us

ਪੰਜਾਬੀ

ਵਿਧਾਇਕ ਭੋਲਾ ਗਰੇਵਾਲ ਵੱਲੋਂ ਪੁੱਡਾ ਰੋਡ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

MLA Bhola Grewal inaugurated Pudda Road reconstruction works

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਹਲਕਾ ਪੂਰਬੀ ਵਿੱਚ ਪੈਂਦੇਂ ਪੁੱਡਾ ਰੋਡ ਕਰੀਬ 2.24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜ੍ਹਕ ਦੇ ਪੁਨਰ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਇਸ ਵੇਲੇ ਵੱਖ-ਵੱਖ ਵਿਕਾਸ ਕਾਰਜ਼ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੁੱਡਾ ਰੋਡ ਵਾਲੀ ਸੜ੍ਹਕ ਦੀ ਉਸਾਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.24 ਕਰੋੜ ਰੁਪਏੇ ਦੀ ਲਾਗਤ ਆਵੇਗੀ ਅਤੇ ਇਸ ਦੇ ਮੁਕੰਮਲ ਹੋਣ ‘ਤੇ ਸ਼ਹਿਰ ਵਾਸੀਆਂ ਲਈ ਆਵਾਜਾਈ ਸੁਖਾਂਵੀ ਹੋ ਜਾਵੇਗੀ। ਵਿਧਾਇਕ ਭੋਲਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ।

ਉਨ੍ਹਾਂ ਵਸਨੀਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਫੰਡਾਂ ਦਾ ਨਿੱਕਾ ਪੈਸਾ ਵੀ ਵਿਅਰਥ ਨਹੀਂ ਕੀਤਾ ਜਾਵੇਗਾ।

Facebook Comments

Trending