Connect with us

ਪੰਜਾਬੀ

ਵਿਧਾਇਕ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਰਕਾਰੀ ਸਕੂਲ ‘ਚ ਮੈਗਜੀਨ ਰੀਲੀਜ਼

Published

on

MLA Bhola Grewal magazine release in government school on the occasion of Children's Day

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਾਲ ਦਿਵਸ ਮੌਕੇ ਸਥਾਨਕ ਸੁਭਾਸ਼ ਨਗਰ ਦੇ ਸਰਕਾਰੀ ਸਕੂਲ ਵਿਖੇ ਮੈਗਜੀਨ ਰੀਲੀਜ਼ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਰਜੇਸ਼ ਕੁਮਾਰ, ਸੋਭਾ ਸਿੰਘ, ਇੰਦਰਜੀਤ ਕੌਰ, ਰਵਿੰਦਰ ਰਾਜੂ, ਸੁਰਜੀਤ ਠੇਕੇਦਾਰ, ਅਵਤਾਰ ਦਿਓਲ, ਗੱਗੀ ਸ਼ਰਮਾ, ਸਾਬ੍ਹੀ ਸੇਖੋਂ, ਜਗਦੇਵ ਗਿੱਲ ਅਤੇ ਕਰਮਜੀਤ ਸਿੰਘ ਵੀ ਮੌਜੂਦ ਸਨ।

ਵਿਧਾਇਕ ਭੋਲਾ ਵਲੋਂ ਸਕੂਲੀ ਬੱਚਿਆਂ ਨੂੰ ਬਾਲ ਦਿਵਸ ਦੇ ਮਹੱਤਵ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਦੀ ਸੁਚੱਜੀ ਦੇਖਭਾਲ ਕਰਨੀ ਚਾਹੀਦੀ ਹੈ ਕਿਉ਼ਕਿ ਬੱਚੇ ਹਰ ਦੇਸ਼ ਦਾ ਸਰਮਾਇਆ ਅਤੇ ਆਉਣ ਵਾਲਾ ਭਵਿੱਖ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਦੇਣੀ ਸਮੇਂ ਦੀ ਲੋੜ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

Facebook Comments

Trending