Connect with us

ਪੰਜਾਬੀ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਭੋਲਾ ਗਰੇਵਾਲ ਹੋਏ ਨਤਮਸਤਕ

Published

on

MLA Bhola Grewal paid obeisance at the ceremony dedicated to the martyrdom of Chhote Sahibzades

ਲੁਧਿਆਣਾ :  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਤਮਸਤਕ ਹੋਏ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 6 ਦੀ ਜਨਤਾ ਕਲੋਨੀ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ ਸ਼ਹੀਦੀ ਦਿਹਾੜੇ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ।

 

 

Facebook Comments

Trending