Connect with us

ਪੰਜਾਬੀ

ਵਿਧਾਇਕ ਭੋਲਾ ਗਰੇਵਾਲ ਵਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ

Published

on

MLA Bhola Grewal welcomed the decision to close the cumin liquor factory

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਆਪਣੇ ਦਫਤਰ ਵਿੱਚ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਫਾਰਮ ਵੰਡੇ। ਪੱਤਰ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕੀਤਾ।

ਇਸ ਮੌਕੇ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ 1 ਹਜ਼ਾਰ ਦੇ ਕਰੀਬ ਪੈਨਸ਼ਨਾਂ ਦੇ ਪੱਤਰ ਵੰਡੇ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ‘ਚ ਇੱਕ ਵੀ ਜਰੂਰਤਮੰਦ ਪੈਨਸ਼ਨ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਉੱਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਦਿੱਤੀ ਗਰੰਟੀ ਮੁਤਾਬਿਕ ਜਲਦ ਹੀ ਪੰਜਾਬ ਭਰ ਦੀਆਂ ਔਰਤਾਂ ਨੂੰ 1 ਹਜਾਰ ਰੁਪਏ ਪ੍ਰਤੀ ਮਹੀਨਾ ਖਾਤਿਆਂ ਵਿੱਚ ਪਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਦੀ ਦਿੱਤੀ ਗਰੰਟੀ ਮੁਤਾਬਿਕ ਜਲਦ ਹੀ ਪੰਜਾਬ ਵਿੱਚ 500 ਮੁਹੱਲਾ ਕਲੀਨਕ ਖੋਲੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇਣ ਦੇ ਨਾਲ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਕਰਨ ਲਈ ਵੀ ਵਚਨਵੱਧ ਹੈ। ਪੰਜਾਬ ਦੇ ਵਾਸੀਆਂ ਨੂੰ ਚੰਗੀ ਆਬੋ ਹਵਾ ਦੇਣਾ ਵੀ ਸਾਡੀ ਜਿੰਮੇਵਾਰੀ ਹੈ ਜਿਸਦੇ ਮੱਦੇਨਜਰ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

Facebook Comments

Trending