ਪੰਜਾਬੀ

ਵਿਧਾਇਕ ਭੋਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਰਫ ਗਹਿਲੇਵਾਲ ਦੀ ਨਵੀਂ ਇਮਾਰਤ ਦਾ ਉਦਘਾਟਨ

Published

on

ਲੁਧਿਆਣਾ : ਅੱਜ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਤਕਰੀਬਨ 50 ਲੱਖ ਰੁਪਏ ਦੀ ਲਾਗਤ ਵਾਲੀ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਰਫ ਗਹਿਲੇਵਾਲ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਸਕੂਲ ਦੇ ਨਵੇ ਬਣੇ ਕਮਰਿਆਂ ਦਾ ਵੀ ਉਦਘਾਟਨ ਕੀਤਾ। ਸਮੂਹ ਸਟਾਫ, ਐਸ.ਐਮ.ਸੀ. ਮੈਂਬਰ, ਪਿੰਡ ਤਰਫ ਗਹਿਲੇਵਾਲ ਦੇ ਵਸਨੀਕਾਂ ਵੱਲੋਂ ਵਿਧਾਇਕ ਭੋਲਾ ਦਾ ਧੰਨਵਾਦ ਤੇ ਭਰਵਾਂ ਸੁਆਗਤ ਕੀਤਾ ਗਿਆ।

ਵਿਧਾਇਕ ਭੋਲਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਉਨ੍ਹਾ ਅੱਗੇ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਇਹ ਸੁਪਨਾ ਹੈ ਕਿ ਅਜਿਹੀ ਵਿਵਸਥਾ ਕਾਇਮ ਕੀਤੀ ਜਾਵੇਗੀ ਜਿਸਦੇ ਤਹਿਤ ਆਮ ਲੋਕ ਵੀ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਸਕਣਗੇ।

ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਜਿਹੜਾ ਪੈਸਾ ਮਿਹਨਤ ਕਰਕੇ ਉਨ੍ਹਾਂ ਵੱਲੋਂ ਲਿਆਂਦਾ ਜਾ ਰਿਹਾ ਹੈ ਉਹ ਕਿਸੇ ਯੋਗ ਤੇ ਵਧੀਆ ਕੰਮਾਂ ਲਈ ਖਰਚ ਹੋ ਰਿਹਾ ਹੈ।
ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਕਿਹਾ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ।

ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਫੌਜੀ, ਸੰਜੀਵ ਸੰਜੂ, ਜਗੀਰ ਸਿੰਘ, ਤਸ਼ਿਤ ਗੁਪਤਾ, ਰਾਜਵਿੰਦਰ ਸਿੰਘ, ਮਿੰਟੂ ਰਾਠੌੜ, ਲਖਵਿੰਦਰ ਚੌਧਰੀ, ਗੁਰਚਰਨ ਸਿੰਘ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.