Connect with us

ਪੰਜਾਬੀ

 ਵਿਧਾਇਕ ਭੋਲਾ ਵੱਲੋਂ ਅੰਬਰ ਗਾਰਡਨ ਇਲਾਕੇ ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

MLA Bhola inaugurates road construction works in Amber Garden area

ਲੁਧਿਆਣਾ : ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ  ਅੱਜ ਸਥਾਨਕ ਹਲਕਾ ਪੂਰਬੀ ਵਿੱਚ ਪੈਂਦੇਂ ਚੰਡੀਗੜ੍ਹ ਰੋੜ ਤੇ ਅੰਬਰ ਗਾਰਡਨ ਰੋਡ ‘ਤੇ ਕਰੀਬ 47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਤੇ ਸ. ਹਰਦੀਪ ਸਿੰਘ ਮੁੂੰਡੀਆਂ ਵੀ ਮੌਜੂਦ ਸਨ।

ਵਿਧਾਇਕ ਸ.ਦਲਜੀਤ ਸਿੰਘ ਗਰੇਵਾਲ ਭੋਲਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਇਸ ਵੇਲੇ ਵੱਖ-ਵੱਖ ਵਿਕਾਸ ਕਾਰਜ਼ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਬਰ ਗਾਰਡਨ ਵਾਲੀ ਸੜ੍ਹਕ ਦੀ ਉਸਾਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 47 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੇ ਮੁਕੰਮਲ ਹੋਣ ‘ਤੇ ਸ਼ਹਿਰ ਵਾਸੀਆਂ ਲਈ ਆਵਾਜਾਈ ਸੁਖਾਂਵੀ ਹੋ ਜਾਵੇਗੀ।

ਵਿਧਾਇਕ ਸ. ਭੋਲਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਕਰਕੇ ਸੇਵਾ ਦਾ ਮੌਕਾ ਦਿੱਤਾ ਹੈ ਅਤੇ ਹੁਣ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਢਾਂਚੇ ਦੇ ਅਪਗ੍ਰੇਡਿੰਗ, ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਅਤੇ ਲੋਕਾਂ ਲਈ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਦੁਆਰਾ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰੀਏ।

Facebook Comments

Trending