Connect with us

ਪੰਜਾਬੀ

ਵਿਧਾਇਕ ਭੋਲਾ ਵੱਲੋਂ ਭਾਰਤ ਰਤਨ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

Published

on

MLA Bhola presents Bharat Ratna to Dr. Offering flowers of devotion to Ambedkar

ਲੁਧਿਆਣਾ :  ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Facebook Comments

Trending