ਪੰਜਾਬੀ
ਵਿਧਾਇਕ ਭੋਲਾ ਵੱਲੋਂ ਵਿਧਾਨ ਸਭਾ ‘ਚ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਦਾ ਕੀਤਾ ਧੰਨਵਾਦ
Published
3 years agoon

ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਲੁਧਿਆਣਾ ਦੇ ਬੁੱਢੇ ਨਾਲੇ ਦਾ ਨਵੀਨੀਕਰਣ, ਨਹਿਰ ਅਧਾਰਤ ਜਲ ਸਪਲਾਈ ਸਮੇਤ ਵੱਖ-ਵਖ ਸਕੀਮਾਂ ਲਈ 1100 ਕਰੋੜ ਰੁਪਏ ਦੀ ਰਾਸ਼ੀ ਦੀ ਤਜਵੀਜ਼ ਰੱਖੀ ਹੈ।
ਉਨ੍ਹਾ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਵਿਧਾਨ ਸਭਾ ਸਪੀਕਰ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜ਼ਿਨ੍ਹਾਂ ਲੁਧਿਆਣਾ ਸ਼ਹਿਰ ਲਈ ਵੱਡੀ ਦਰਿਆ ਦਿਲੀ ਵਿਖਾਈ ਹੈ। ਸ਼ੈਸ਼ਨ ਦੌਰਾਨ ਉਨ੍ਹਾਂ ਬੁੱਢਾ ਨਾਲਾ ਅਤੇ ਹਲਕਾ ਪੂਰਬੀ ਵਿੱਚ ਲੱਗੇ ਕੂੜੇ ਦੇ ਡੰਪ ਦਾ ਮੁੱਦਾ ਵੀ ਜੋਰਾਂ-ਸ਼ੋਰਾਂ ਨਾਲ ਚੁੱਕਿਆ। ਵਿਧਾਨ ਸਭਾ ਸਪੀਕਰ ਵੱਲੋਂ ਬੁੱਢੇ ਨਾਲੇ ਦੇ ਸਬੰਧੀ ਇੱਕ ਨਿਗਰਾਨ ਕਮੇਟੀ ਦਾ ਵੀ ਗਠਨ ਕੀਤਾ ਜਾ ਰਿਹਾ ਹੈ ਜੋ ਇਸ ਪ੍ਰੋਜੈਕਟ ਵਿੱਚ ਪਾਰਦਰਸ਼ਤਾ ਅਤੇ ਤੈਅ ਸਮੇਂ ਵਿੱਚ ਕੰਮ ਨੂੰ ਨੇਪਰੇ ਚਾੜ੍ਹਨਾਂ ਯਕੀਨੀ ਬਣਾਏਗੀ।
ਵਿਧਾਇਕ ਭੋਲਾ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਨਾਂ ਦਾ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀਆਂ ਲਗਾਈਆਂ ਜਾਣਗੀਆਂ।ਵਿਧਾਇਕ ਭੋਲਾ ਵੱਲੋਂ ਆਪਣੇ ਹਲਕੇ ਪ੍ਰਤੀ ਸੰਵੇਨਸ਼ੀਲਤਾ ਬਾਰੇ ਹਲਕੇ ਦੇ ਲੋਕਾਂ ਵੱਲੋਂ ਵਸ਼ੇਸ਼ ਚਰਚਾ ਕੀਤੀ ਜਾ ਰਹੀ ਹੈ ਕਿ ਉਨ੍ਹਾ ਦੀ ਬੁਲੰਦ ਆਵਾਜ਼ ਅੱਗੇ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੀ ਪ੍ਰਭਾਵਿਤ ਹੋਏ।
You may like
-
50 ਰੁਪਏ ਖਰਚ ਕਰਕੇ ਪੰਜਾਬੀਆਂ ਨੂੰ ਮਿਲਣਗੀਆਂ ਕਈ ਸਹੂਲਤਾਂ, ਪੰਜਾਬ ਵਿਧਾਨ ਸਭਾ ‘ਚ ਹੋਇਆ ਐਲਾਨ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ JE ਦੇ ਪੱਕਾ ਹੋਣ ਦਾ ਮਾਮਲਾ, ਜਾਣੋ ਕੀ ਮਿਲਿਆ ਜਵਾਬ
-
ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਸੈਸ਼ਨ ‘ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ
-
ਪੰਜਾਬ ਵਿਧਾਨ ਸਭਾ ‘ਚ ਹੰਗਾਮਾ! ਕਾਂਗਰਸ ਨੇ ਕੀਤਾ ਵਾਕਆਊਟ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਨ/ਸ਼ਿਆਂ ਦਾ ਮੁੱਦਾ, ਗੈਂ/ਗਸਟਰਾਂ ਬਾਰੇ ਵੀ ਹੋਈ ਚਰਚਾ
-
ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਸਫਰ ਕਰਨ ਵਾਲੇ ਯਾਤਰੀ ਦੇਣ ਧਿਆਨ