ਪੰਜਾਬੀ

ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਪਾਰਕ ਲਈ 34.50 ਲੱਖ ਦੀ ਗ੍ਰਾਂਟ ਕੀਤੀ ਜਾਰੀ

Published

on

ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਯਤਨ ਜਾਰੀ ਹਨ। ਉਨ੍ਹਾਂ ਵੱਲੋਂ ਹਲਕੇ ਵਿੱਚ ਸਾਫ ਸਫਾਈ ਮੁਹਿੰਮ ਅਤੇ ਨਵੀਆਂ ਪਾਰਕਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਲੁਧਿਆਣਾ ਨਿਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਵਿਧਾਇਕ ਬੀਬੀ ਛੀਨਾ ਵਲੋਂ ਸ਼ਹਿਰ ‘ਚ ਬਣਨ ਵਾਲੇ ਪਾਰਕ ਦੀ ਉਸਾਰੀ ਦਾ ਕੰਮ ਵਾਰਡ ਨੰਬਰ 33 ਪਿੰਡ ਲੋਹਾਰਾ ਵਿਖੇ ਸ਼ੁਰੂ ਕਰਵਾਇਆ ਗਿਆ।

ਵਿਧਾਇਕ ਬੀਬੀ ਛੀਨਾ ਨੇ ਦੱਸਿਆ ਕਿ ਸ਼ਹਿਰ ਵਾਸੀ ਕਾਫੀ ਲੰਮੇ ਸਮੇਂ ਤੋਂ ਹਲਕੇ ਵਿੱਚ ਇਕ ਪਾਰਕ ਦੀ ਮੰਗ ਕਰ ਰਹੇ ਸਨ, ਹਲਕਾ ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਬਣੇ ਹੋਏ ਪਾਰਕ ਦੀ ਉਸਾਰੀ ਦਾ ਕੰਮ ਮੁੜ ਤੋਂ ਸ਼ੁਰੂ ਕੀਤਾ ਗਿਆ। ਜਿਸ ‘ਤੇ ਲਗਪਗ 34.50 ਲੱਖ ਦੇ ਕਰੀਬ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ|

Facebook Comments

Trending

Copyright © 2020 Ludhiana Live Media - All Rights Reserved.