ਪੰਜਾਬੀ
ਵਿਧਾਇਕ ਚੌਧਰੀ ਬੱਗਾ ਵੱਲੋਂ ਹਲਕੇ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
Published
2 years agoon

ਲੁਧਿਆਣਾ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ ਦੇ ਨਾਲ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਭਾਗ ਵਲੋਂ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਬਿਜਲੀ ਵਿਭਾਗ ਸਬੰਧੀ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ।
ਵਿਧਾਇਕ ਚੌਧਰੀ ਬੱਗਾ ਵੱਲੋਂ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਬਾਜਾਰ ਵਿੱਚ ਕਈ ਥਾਵਾਂ ‘ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ੋਤੇ ਸਥਾਪਤ ਕੀਤਾ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਬੁੱਢੇ ਨਾਲੇ ਦੇ ਨਾਲ ਲਗਦੇ ਜਿੰਨੇ ਵੀ ਟ੍ਰਾਂਸਫਾਰਮਰ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਹਟਾਉੁਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੁੱਢੇ ਨਾਲੇ ਦੇ ਨਾਲ ਲੱਗਦੀ ਸੜ੍ਹਕ ਨੂੰ ਚੌੜਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ ‘ਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
You may like
-
ਪੰਜਾਬ ਸਰਕਾਰ ਦੇ ਹੁਕਮਾਂ ‘ਤੇ PSPCL ਦੇ ਨਵੇਂ ਡਿਸਟ੍ਰੀਬਿਊਟਰ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
-
PSPCL ਦੇ 2 ਮੁਲਾਜ਼ਮ ਗ੍ਰਿ/ਫਤਾਰ, ਮਾਮਲਾ ਜਾਣ ਕੇ ਹੋ ਜਾਵੋਗੇ ਹੈਰਾਨ
-
ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ
-
50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ
-
ਅਰਵਿੰਦ ਕੇਜਰੀਵਾਲ ਨੇ PSPCL ਬਾਰੇ ਸ਼ੇਅਰ ਕੀਤੀ ਪੋਸਟ, ਕਿਹਾ- ਪੰਜਾਬ ਮੁਫਤ ਬਿਜਲੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ…
-
ਵਿਧਾਇਕ ਬੱਗਾ ਵਲੋਂ ਸਰਦਾਰ ਨਗਰ ‘ਚ ਗਲੀਆਂ ਦੇ ਨਵੀਨੀਕਰਣ ਦੀ ਸ਼ੁਰੂਆਤ