Connect with us

ਪੰਜਾਬੀ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ‘ਚ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

Published

on

MLA Chaudhary Madan Lal Baga started road construction works in Ward No. 84

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 84 ਅਧੀਨ ਮੰਨਾ ਸਿੰਘ ਨਗਰ, ਸਰਵਿਸ ਲੇਨ ਵਿਖੇ ਆਰ.ਸੀ.ਸੀ. ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਵਲੋਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ ਜਿਸਨੂੰ ਬੂਰ ਪਿਆ ਹੈ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਕੋਤਾਹੀ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

Facebook Comments

Trending