Connect with us

ਪੰਜਾਬ ਨਿਊਜ਼

ਵਿਧਾਇਕਾ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ – 2022 ‘ਚ ਲਵਾਈ ਹਾਜ਼ਰੀ 

Published

on

MLA Chhina attends National Women MLAs Conference Kerala - 2022

ਲੁਧਿਆਣਾ :ਵਿਧਾਨ ਸਭਾ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ – 2022 ਮੌਕੇ ਆਪਣੀ ਹਾਜ਼ਰੀ ਲਗਵਾਈ ਗਈ। ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ-2022 ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਪੂਰੇ ਭਾਰਤ ਭਰ ਵਿੱਚੋਂ ਮਹਿਲਾ ਵਿਧਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਹਿਲੇ ਦਿਨ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕਾ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕਾ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਮਾਨ ਤੋਂ ਇਲਾਵਾ ਦੇਸ਼ ਭਰ ਵਿੱਚੋਂ ਵੱਖ-ਵੱਖ ਸੂਬਿਆਂ ਦੀਆਂ ਮਹਿਲਾ ਵਿਧਾਇਕਾਂ ਵੀ ਮੌਜੂਦ ਸਨ।

Facebook Comments

Trending