ਪੰਜਾਬੀ

ਵਿਧਾਇਕਾ ਛੀਨਾ ਵੱਲੋਂ ਉੱਜਵਲ ਯੋਜਨਾ ਤਹਿਤ ਲੋੜਵੰਦ 125 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈੱਸ ਕੁਨੈੱਕਸ਼ਨ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ 2.0 ਉੱਜਵਲ ਯੋਜਨਾ ਤਹਿਤ 125 ਲੋੜਵੰਦ ਪਰਿਵਾਰਾਂ ਨੂੰ ਗੈੱਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ । ਇਸ ਮੌਕੇ ਤੇ ਛੀਨਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਭਵਿੱਖ ਵਿਚ ਵੀ ਇਹ ਗੈੱਸ ਕੁਨੈੱਕਸ਼ਨ ਮੁਫਤ ਵੰਡੇ ਜਾਣਗੇ । ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਚੁਣਾਵੀ ਵਾਅਦੇ ਕੀਤੇ ਗਏ ਸਨ  ਉਨ੍ਹਾਂ ਨੂੰ ਇਕ – ਇਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ।

ਬੀਬੀ ਛੀਨਾ ਨੇ ਅੱਗੇ ਕਿਹਾ ਕਿ 15 ਅਗਸਤ ਨੂੰ ਢੰਡਾਰੀ ਵਿਖੇ ਮੁਹੱਲਾ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ  ਜਿਸ ਵਿੱਚ ਲੋਕਾਂ ਦੀ ਹਰ ਬਿਮਾਰੀ ਦਾ ਇਲਾਜ ਅਤੇ ਮੈਡੀਕਲ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਬਹੁਤ ਜਲਦ ਹੀ ਹਲਕੇ ਅੰਦਰ ਜੱਚਾ – ਬੱਚਾ ਹਸਪਤਾਲ ਦੀ ਸਥਾਪਨਾ ਕੀਤੀ ਜਾ ਰਹੀ ਹੈ  ਜਿਸ ਦੇ ਬਣਨ ਨਾਲ ਗਰਭਵਤੀ ਮਹਿਲਾਵਾਂ ਨੂੰ ਦੂਰ – ਦੁਰਾਡੇ ਇਲਾਜ ਲਈ ਨਹੀਂ ਜਾਣਾ ਪਵੇਗਾ ।

Facebook Comments

Trending

Copyright © 2020 Ludhiana Live Media - All Rights Reserved.