Connect with us

ਪੰਜਾਬੀ

ਵਿਧਾਇਕ ਛੀਨਾ ਵਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਕੀਤੇ ਸਪੁਰਦ

Published

on

MLA Chhina handed over the cards made under the Ayushman Bharat Scheme to the beneficiaries

ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਵੰਡੇ ਗਏ।
ਵਿਧਾਇਕ ਛੀਨਾ ਨੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ, ਪਾਰਟੀ ਦੇ ਮੁੱਖ ਦਫਤਰ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਲਿਆ। ਉਨ੍ਹਾਂ 300 ਦੇ ਕਰੀਬ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸਕੀਮ ਰਾਹੀਂ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਮਿਲ ਸਕੇਗਾ। ਕਾਰਡ ਵੰਡਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਲੋਕਾਂ ਨੂੰ ਸਰਕਾਰੀ ਸਕੀਮ ਦਾ ਲਾਭ ਲੈਣ ਲਈ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ  ਲੋਕ ਆਪਣੇ ਦਸਤਾਵੇਜ਼ ਪੂਰੇ ਨਹੀਂ ਕਰ ਪਾਉਂਦੇ ਸਨ, ਪਰ ਪਾਰਟੀ ਦੇ ਲੁਧਿਆਣਾ ਦੱਖਣੀ ਦੇ ਮੁੱਖ ਦਫ਼ਤਰ ਵਿੱਚ ਜਿੱਥੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ।

Facebook Comments

Trending