ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਲੁਧਿਆਣਾ ਦੱਖਣੀ ਦੇ ਅਨੇਕਾਂ ਉੱਘੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਹੱਲ ਵੀ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਪਾਰ ਅਤੇ ਉਦਯੋਗ ਨੂੰ ਪ੍ਰਫੁਲਤ ਕਰਨ ਲਈ ‘ਆਪ ਸਰਕਾਰ’ ਦੀਆਂ ਉਦਯੋਗ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ।

ਵਿਧਾਇਕ ਬੀਬੀ ਛੀਨਾ ਵੱਲੋਂ ਕਿਹਾ ਗਿਆ ਕਿ ਉਹ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਭਲਾਈ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਬੀਬੀ ਰਾਜਿੰਦਰਪਾਲ ਕੌਰ ਛੀਨਾ ਦੇ ਹਲਕੇ ਵਿੱਚ ਵਿਧਾਇਕ ਵਜੋਂ ਚੁਣੇ ਜਾਣ ਪਿੱਛੋਂ ਹਲਕੇ ਦੀ ਨੁਹਾਰ ਹੀ ਬਦਲ ਗਈ ਹੈ, ਉਹਨਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਹੋ ਰਹੇ ਹਨ।