ਪੰਜਾਬੀ

 ਵਿਧਾਇਕ ਛੀਨਾ ਵੱਲੋਂ ਈਸ਼ਰ ਨਗਰ ਇਲਾਕੇ ‘ਚ ਸੜ੍ਹਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ

Published

on

ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਈਸ਼ਰ ਨਗਰ ਇਲਾਕੇ ਵਿੱਚ ਨਹਿਰ ਪੁੱਲ ਤੋਂ ਲੈ ਕੇ ਈਸ਼ਰ ਨਗਰ ਸੀ-ਬਲਾਕ ਤੱਕ ਸੜ੍ਹਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਦੇ ਈਸ਼ਰ ਨਗਰ ਇਲਾਕੇ ਵਿੱਚ ਸੜ੍ਹਕਾਂ ‘ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਉਹ ਹਲਕਾ ਵਾਸੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ।

ਵਿਧਾਇਕ ਛੀਨਾ ਨੇ ਕਿਹਾ ਕਿ ਲੋੜ ਅਨੁਸਾਰ ਜਿੱਥੇ ਸੜ੍ਹਕਾਂ ਦੀ ਮੁਰੰਮਤ ਦੀ ਜ਼ਰੂਰਤ ਹੈ ਉੱਥੇ ਮੁਰੰਮਤ ਕੀਤੀ  ਜਾਵੇਗੀ ਅਤੇ ਜਿੱਥੇ ਮੁਕੰਮਲ ਸੜ੍ਹਕ ਬਣਾਉਣ ਦੀ ਲੋੜ ਮਹਿਸੂਸ ਹੋਵੇਗੀ ਓਥੇ ਪੂਰੀ ਸੜ੍ਹਕ ਬਣਾਈ ਜਾਵੇਗੀ। ਇਸ ਤੋਂ ਇਲਾਵਾ ਹਲਕਾ ਵਾਸੀਆਂ ਦੀ ਮੰਗ ਅਨੁਸਾਰ ਨਵੀਂਆਂ ਸੜ੍ਹਕਾਂ ਵੀ ਬਣਾਈਆਂ ਜਾਣਗੀਆਂ। ਉਨ੍ਹਾ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਸਨੀਕਾਂ ਨੂੰ ਹਰ ਸੰਭਵ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Facebook Comments

Trending

Copyright © 2020 Ludhiana Live Media - All Rights Reserved.