ਪੰਜਾਬੀ

ਵਿਧਾਇਕ ਛੀਨਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੂੰ ਸੌਂਪਿਆ ਮੰਗ ਪੱਤਰ

Published

on

ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਸਿੱਧਵਾਂ ਨਹਿਰ ਦੀ ਬੁਰਜੀ 50184 ਦੇ ਪੈਂਦੇ ਪੁੱਲ (ਪਿੰਡ ਲੋਹਾਰਾ) ਨੂੰ ਚੌੜਾ ਕਰਨ ਸਬੰਧੀ ਫੰਡ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ.ਵਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਲੋਹਾਰਾ ਪੁੱਲ ‘ਤੇ ਲੱਗਣ ਵਾਲੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਪਿੰਡ ਲੋਹਾਰਾ ਦੇ ਪੁੱਲ ਦੀ ਚੌੜਾਈ ਮੌਜੂਦਾ ਆਵਾਜਾਈ ਲਈ ਬੇਹੱਦ ਘੱਟ ਹੈ ਅਤੇ ਇਹ ਪੁੱਲ ਦੱਖਣੀ ਬਾਈਪਾਸ, ਪਿੰਡ ਲੋਹਾਰਾ ਅਤੇ ਜਸਪਾਲ ਬਾਂਗਰ ਦੇ ਇੰਡਸਟਰੀਅਲ ਏਰੀਆ-ਸੀ ਨੂੰ ਜੋੜਦਾ ਹੈ। ਉਨ੍ਹਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਪੁੱਲ ‘ਤੇ ਆਵਾਜਾਈ ਜਿਆਦਾ ਹੋਣ ਕਾਰਨ ਅਕਸਰ ਦੱਖਣੀ ਬਾਈਪਾਸ ‘ਤੇ ਜਾਮ ਲੱਗਾ ਰਹਿੰਦਾ ਹੈ। ਵਿਧਾਇਕ ਛੀਨਾ ਵਲੋਂ ਕੈਬਨਿਟ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਵਿੱਤੀ ਹਾਲਤ ਨੂੰ ਮੁੱਖ ਰੱਖਦੇ ਹੋਏ ਉਪਰਕੋਤ ਰਾਸ਼ੀ ਆਪਦੇ ਵਿਭਾਗ ਵਿੱਚੋਂ ਮੁਹੱਈਆ ਕਰਵਾਈ ਜਾਵੇ।

Facebook Comments

Trending

Copyright © 2020 Ludhiana Live Media - All Rights Reserved.