Connect with us

ਪੰਜਾਬੀ

ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਵਲੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਕੀਤੀ ਸਮੀਖਿਆ

Published

on

MLA Daljit Singh Grewal and Deputy Commissioner reviewed the sewage treatment plant

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਮਾਲਪੁਰ ਵਿੱਚ 315 ਕਰੋੜ ਰੁਪਏ ਦੀ ਲਾਗਤ ਨਾਲ ਬਣੇ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ। ਇਹ ਪੰਜਾਬ ਰਾਜ ਦਾ ਸਭ ਤੋਂ ਵੱਡਾ ਐਸਟੀਪੀ ਹੈ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਨਵੇਂ ਬਣੇ 225 ਐਮਐਲਡੀ ਐਸਟੀਪੀ ਦੇ ਕੰਮ ਦਾ ਨਿਰੀਖਣ ਕੀਤਾ।

ਉਨ੍ਹਾਂ ਦੱਸਿਆ ਕਿ ਐਸਟੀਪੀ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਚੱਲ ਰਹੇ ਪ੍ਰੋਜੈਕਟ ਦਾ ਇੱਕ ਹਿੱਸਾ ਹੈ। ਵਿਧਾਇਕ ਗਰੇਵਾਲ ਅਤੇ ਡੀਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਅਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ।

ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਈਓ ਮਾਲਵਿੰਦਰ ਸਿੰਘ ਜੱਗੀ, ਗਲਾਡਾ ਦੀ ਵਧੀਕ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਅਮਰਜੀਤ ਬੈਂਸ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਅਦਿੱਤਿਆ ਡਚਲਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Facebook Comments

Trending