Connect with us

ਪੰਜਾਬੀ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

Published

on

MLA Dhillon distributes appointment letters to newly appointed office bearers in view of Assembly elections

ਲੁਧਿਆਣਾ : ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੀ ਮੱਦੇਨਜ਼ਰ ਸਰਗਰਮੀਆਂ ਵਧਾ ਦਿੱਤੀਆਂ ਹਨ ਤੇ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ।

ਇਸੇ ਤਹਿਤ ਵਿਧਾਇਕ ਢਿੱਲੋਂ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਵੱਲੋਂ ਸਰਕਲ ਭਾਮੀਆਂ ਕਲਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਕਈ ਜ਼ਿਲ੍ਹਾ ਅਹੁਦੇਦਾਰ ਵੀ ਨਿਯੁਕਤ ਕੀਤੇ ਗਏ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਖਾਸੀ ਕਲਾਂ ਵਿਖੇ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

ਵਿਧਾਇਕ ਿਢੱਲੋਂ ਨੇ ਅੰਮਿ੍ਤਪਾਲ ਸਿੰਘ ਸਿੱਧੂ ਨੂੰ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਸਿੰਘ ਤਾਜਪੁਰ ਅਤੇ ਬਲਜੀਤ ਸਿੰਘ ਗਿੱਲ ਨੂੰ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਰਜਿੰਦਰ ਹੁੰਦਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਯੂਥ ਵਿੰਗ, ਜਗਦੀਪ ਚੀਮਾ ਅਤੇ ਜਸਪਾਲ ਲਾਡੀ ਨੂੰ ਸਰਕਲ ਜਨਰਲ ਸਕੱਤਰ, ਕਰਮਜੀਤ ਸਿੰਘ ਗਰੇਵਾਲ ਨੂੰ ਪ੍ਰਧਾਨ ਸਰਕਲ ਭਾਮੀਆਂ ਕਲਾਂ, ਗੁਰਮੀਤ ਸਿੰਘ ਰੰਘਰੇਟਾ ਨੂੰ ਪ੍ਰਧਾਨ ਐੱਸਸੀ ਵਿੰਗ ਸਰਕਲ ਨਿਯੁਕਤ ਕੀਤਾ।

ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾਂ ਲਈ ਦਿਨ-ਰਾਤ ਇਕ ਕਰਨਗੇ। ਵਿਧਾਇਕ ਸ਼ਰਨਜੀਤ ਸਿੰਘ ਿਢੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਲਈ ਦਿਨ-ਰਾਤ ਇਕ ਕਰਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ‘ਚ ਸ਼੍ਰੋਮਣੀ ਅਕਾਲੀ ਦਲ ਇਤਿਹਾਸਕ ਜਿੱਤ ਦਰਜ ਕਰ ਸਕੇ।

Facebook Comments

Trending