ਪੰਜਾਬੀ
ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਦੀ ਪਹਿਲੀ ਸਰਕਾਰੀ ਸਸਤੀ ਖੱਡ ਦਾ ਕੀਤਾ ਉਦਘਾਟਨ
Published
1 year agoon
ਸਾਹਨੇਵਾਲ/ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਭੁਖੜੀ ਚ ਸਰਕਾਰੀ ਖੱਡ ਦਾ ਉਦਘਾਟਨ ਕਰਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਹਲਕਾ ਸਾਹਨੇਵਾਲ ਨੂੰ ਦੋ ਖੱਡਾਂ ਪਿੰਡ ਭੁਖੜੀ ਅਤੇ ਜਮਾਲਪੁਰ ਲੇਲੀ ਚ ਮਿਲੀਆਂ ਹਨ। ਉਨ੍ਹਾਂ ਇਸਦੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਮਾਨ ਦੇ ਕੀਤੇ ਵਾਅਦੇ ਮੁਤਾਬਿਕ ਹੁਣ ਰੇਤੇ ਦੀ ਟਰਾਲੀ 11 ਸੌ ਦੇ ਕਰੀਬ ਵਿੱਚ ਮਿਲੇਗੀ। ਉਨ੍ਹਾਂ ਕਿਹਾ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਜਿੱਥੇ ਗਰੰਟੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ।
ਕਾਰਜਕਾਰੀ ਇੰਜੀਨੀਅਰ ਸੰਦੀਪ ਸਿੰਘ ਮਾਂਗਟ ਨੇ ਕਿਹਾ ਕਿ ਸਾਡੇ ਕੋਲ ਰੇਤ ਭਰਨ ਵਾਲੀ ਲੇਬਰ ਦਾ ਪ੍ਰਬੰਧ ਕੀਤਾ ਹੋਇਆ ਹੈ ਅਤੇ ਰੇਤ ਲੈਣ ਵਾਲਾ ਖੁਦ ਦੀ ਲੇਬਰ ਨਾਲ ਵੀ ਆਪਣੀ ਟਰਾਲੀ ਭਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੇਤ ਲਈ ਘਰ ਬੈਠ ਕੇ ਵੀ ਆਨਲਾਈਨ ਪ੍ਰਕਿਰਿਆ ਰਾਹੀਂ ਆਪਣੀ ਬੁਕਿੰਗ ਕਰਵਾ ਸਕਦਾ ਹੈ ਜਿਸਦੇ ਲਈ ਐਪ ‘ਪੰਜਾਬ ਸੈਂਡ’ ਡਾਊਨਲੋਡ ਕਰਕੇ ਉਸ ਉਤੇ ਅਪਲਾਈ ਕੀਤਾ ਜਾ ਸਕਦਾ ਹੈ।
You may like
-
ਪੰਚਾਇਤੀ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ
-
ਘੁਡਾਣੀ ਕਲਾਂ ਵਿਖੇ ਮੈਗਾ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਆਯੋਜਿਤ
-
ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ 22 ਨੂੰ
-
ਵਿਧਾਇਕ ਮੂੰਡੀਆਂ ਵਲੋਂ ਹਲਕੇ ‘ਚ ਪਾਰਕ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
-
ਮੰਤਰੀ ਹਰਭਜਨ ਸਿੰਘ ETO ਨੇ ਸ਼੍ਰੀ ਦੇਗਸਰ ਸਾਹਿਬ ਸੜਕ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ
-
ਬੀਜੇਪੀ ਦੇ ਵਿਰੋਧ ‘ਚ ਲਗਾਏ ਜਾ ਰਹੇ ਧਰਨੇ ‘ਚ ਵਿਧਾਇਕ ਮੁੰਡੀਆਂ ਦੀ ਅਗਵਾਈ ‘ਚ ਜਥਾ ਰਵਾਨਾ