ਪੰਜਾਬੀ
ਵਿਧਾਇਕ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ
Published
2 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਸਥਾਨਕ ਸਰਕਾਰੀ ਕਾਲਜ (ਲੜਕੀਆਂ) ਤੋਂ ਸ਼ਾਂਤੀ ਮਾਰਚ ਦੀ ਅਗਵਾਈ ਕਰਦਿਆਂ ਵਿਧਾਇਕ ਗੋਗੀ ਨੇ ਕਿਹਾ ਕਿ ਨੌਜਵਾਨਾਂ ਦੀ ਉਸਾਰੂ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਦੀ ਲੋੜ ਹੈ ਤਾਂ ਜੋ ਉਹ ਵੱਖ-ਵੱਖ ਸਮਾਜਿਕ ਬੁਰਾਈਆਂ ਵਿਰੁੱਧ ਉਸਾਰੂ ਭੂਮਿਕਾ ਨਿਭਾ ਸਕਣ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰਵਾਦ ਅਤੇ ਮਾਨਵਤਾ ਦੀ ਸੇਵਾ ਦੇ ਜਜ਼ਬੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ ਜੋ ਇੱਕ ਸਦਭਾਵਨਾ ਵਾਲੇ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਕੂਲਾਂ/ਕਾਲਜਾਂ ਵਿੱਚ ਆਪਣੇ ਸਾਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਲੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਵੱਡਾ ਯੋਗਦਾਨ ਪਾਉਣਾ ਚਾਹੀਦਾ ਹੈ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਵਿਧਾਇਕ ਗੋਗੀ ਵਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਨੌਜਵਾਨਾਂ ਦੀ ਸ਼ਮੂਲੀਅਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਨੌਜਵਾਨ ਹੀ ਸਹਾਈ ਹੋ ਸਕਦੇ ਹਨ
You may like
-
ਪੰਜਾਬ ‘ਚ ਨ/ਸ਼ਿਆਂ ਖਿਲਾਫ ਜੰਗ ਜਾਰੀ, ਲੁਧਿਆਣਾ ਦੇ ਇਸ ਇਲਾਕੇ ‘ਚ ਤ/ਸਕਰ ਦੇ ਘਰ ‘ਤੇ ਚਲਿਆ ਬੁਲਡੋਜ਼ਰ
-
ਪੰਜਾਬ ‘ਚ ਨਸ਼ਿਆਂ ‘ਖਿਲਾਫ ਬੁਲਡੋਜ਼ਰ ਦੀ ਕਾਰਵਾਈ ਜਾਰੀ, ਹੁਣ ਇਸ ਖੇਤਰ ‘ਚ ਵੀ ਚਲਿਆ ਪਿਲਾ ਪੰਜਾਂ
-
ਨਸ਼ਿਆਂ ‘ਤੇ ਹੋਵੇਗੀ ਮੁਕੰਮਲ ਪਾਬੰਦੀ! ਜਾਣਕਾਰੀ ਦੇਣ ਵਾਲਿਆਂ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ
-
ਪੰਜਾਬ ਦੌਰੇ ‘ਤੇ ਅਰਵਿੰਦ ਕੇਜਰੀਵਾਲ, CM ਮਾਨ ਨਾਲ ਕਰਨਗੇ ਰੈਲੀ
-
ਪੰਜਾਬ ‘ਚ ਨਸ਼ਿਆਂ ਖਿਲਾਫ ਜੰਗ ਜਾਰੀ, ਇਸ ਮਹਿਲਾ ਤਸਕਰ ਦੇ ਘਰ ‘ਤੇ ਚਲਿਆ ਬੁਲਡੋਜ਼ਰ
-
ਨ. ਸ਼ੇ ਖਿਲਾਫ ਕਾਰਵਾਈ, ਪੁਲਿਸ ਨੇ ਕਾਬੂ ਕੀਤਾ ਤ/ਸਕਰ