ਪੰਜਾਬੀ

 ਵਿਧਾਇਕ ਗਰੇਵਾਲ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ, ਡੀ.ਸੀ. ਨੇ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ

Published

on

ਲੁਧਿਆਣਾ :  ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਕੋਲ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਚੁੱਕਿਆ। ਵਿਧਾਇਕ ਵੱਲੋਂ ਅੱਜ ਡਿਪਟੀ ਕਮਿਸ਼ਨਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ.

ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਪੁਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।  ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦੇ ਵੀ ਡਿਪਟੀ ਕਮਿਸ਼ਨਰ ਕੋਲ ਚੁੱਕੇ.

ਡਿਪਟੀ ਕਮਿਸ਼ਨਰ ਵਲੋਂ ਵੀ ਵਿਧਾਇਕ ਸ. ਗਰੇਵਾਲ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਸ ਮਸਲੇ ਦੇ ਹੱਲ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.