ਲੁਧਿਆਣਾ ਨਿਊਜ਼

ਵਿਧਾਇਕ ਗਰੇਵਾਲ ਵੱਲੋਂ ਹਲਕੇ ਦੇ ਵੱਖ – ਵੱਖ ਵਾਰਡਾਂ ਚ ਕਰੀਬ ਇਕ ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

Published

on

ਚੋਣਾਂ ਦੌਰਾਨ ਸੂਬਾ ਵਾਸੀਆਂ ਨੂੰ ਦਿੱਤੀਆਂ ਗਰੰਟੀਆਂ ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ – ਗਰੇਵਾਲ

ਲੁਧਿਆਣਾ: ਮਾਰਚ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ 1 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬੇ ਅੰਦਰ ਰਿਕਾਰਡ ਵਿਕਾਸ ਕਾਰਜਾਂ ਤੋਂ ਇਲਾਵਾ ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਕਲੀਨਿਕ ਚੰਗੇ ਹਸਪਤਾਲ ਖੋਲਣਾ ਤਾਂ ਜੋ ਸੂਬਾ ਵਾਸੀਆਂ ਨੂੰ ਫਰੀ ਦਵਾਈ ਦਾ ਲਾਭ ਮਿਲ ਸਕੇ । ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਫਰੀ ਸਿੱਖਿਆ ਲਈ ਚੰਗੇ ਸਕੂਲਾਂ ਦਾ ਖੁੱਲਣਾ ਸੂਬਾ ਵਾਸੀਆਂ ਲਈ ਕਿਸੇ ਅਨਮੋਲ ਤੋਹਫੇ ਤੋਂ ਘੱਟ ਨਹੀਂ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸੇ ਹੀ ਲੜੀ ਤਹਿਤ ਅੱਜ ਫੋਕਲ ਪੁਆਇੰਟ, ਪੋਸਟ ਆਫਿਸ ਰੋਡ , ਰਾਜੀਵ ਗਾਂਧੀ ਰੋਡ, ਕੇ ਡਬਲੂ ਰੋਡ ਵਿਖੇ ਕਰੀਬ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਕਰੀਬ 100 ਕਰੋੜ ਦੇ ਵਿਕਾਸ ਕਾਰਜ ਪਹਿਲਾਂ ਹੀ ਸ਼ੁਰੂ ਕਰਵਾਏ ਜਾ ਚੁੱਕੇ ਹਨ, ਜਿਨਾਂ ਦੇ ਮੁਕੰਮਲ ਹੋਣ ਨਾਲ ਹਲਕਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਵੇਗੀ ।

ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਵੀ ਅੰਦਰ ਵਿਕਾਸ ਦੇ ਕਈ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਹਲਕਾ ਪੂਰਵੀ ਨੂੰ ਮਾਡਲ ਹਲਕੇ ਦੇ ਰੂਪ ਵਿੱਚ ਤਿਆਰ ਕੀਤਾ ਜਾ ਸਕੇ । ਇਸ ਮੌਕੇ ਤੇ ਦੀਪਕ ਬਾਂਸਲ , ਰਮੇਸ਼ ਕੁਮਾਰ ਪਿੰਕਾ , ਅਮਰਜੀਤ ਸਿੰਘ , ਇੰਦਰਪ੍ਰੀਤ ਮਿੰਕੂ , ਮਨਜੀਤ ਚੌਹਾਨ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.