ਪੰਜਾਬੀ

ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਸੱਦਾ

Published

on

ਗੁਰੂਸਰ ਸੁਧਾਰ (ਲੁਧਿਆਣਾ) : ਹਲਕਾ ਰਾਏਕੋਟ ਤੋਂ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਸਥਾਨਕ ਜੀ.ਐਚ.ਜੀ. ਖਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਵਿਖੇ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਦੌਰਾਨ 600 ਤੋਂ ਵੱਧ ਨੌਜਵਾਨਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਪ੍ਰਣ ਲਿਆ। ਵਿਧਾਇਕ ਸ੍ਰੀ ਹਾਕਮ ਸਿੰਘ ਵੱਲੋਂ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਾ ਮੁਕਤ ਜ਼ਿਲ੍ਹੇ ਦੀ ਸਿਰਜਣਾ ਕਰਦਿਆਂ, ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਉਪਰਾਲੇ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਐਸ.ਡੀ.ਐਮ. ਰਾਏਕੋਟ ਸਬ-ਡਵੀਜ਼ਨ ਸ੍ਰੀ ਗੁਰਬੀਰ ਸਿੰਘ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ‘ਤੇ ਨਕੇਲ ਕੱਸਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਦਿਆਂ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ।

ਐਸ.ਡੀ.ਐਮ. ਨੇ ਅੱਗੇ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਹਰ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਘਾਤਕ ਸਮੱਸਿਆ ਨੂੰ ਖਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਬੁਲਾਰਿਆਂ, ਸਰੋਤਿਆਂ ਅਤੇ ਕਾਲਜ ਸਟਾਫ ਦਾ ਧੰਨਵਾਦ ਵੀ ਕੀਤਾ। ਆਪਣੇ ਸੰਬੋਧਨ ਦੌਰਾਨ ਜੀ.ਐੱਚ.ਜੀ. ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਲੁਧਿਆਣਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਡਾ. ਗੁਰਪ੍ਰਤਾਪ ਸਿੰਘ ਨੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦਿੱਤੀ ਜਿਸ ਰਾਹੀਂ ਨਸ਼ਿਆਂ ਦੀਆਂ ਕਿਸਮਾਂ, ਉਨ੍ਹਾਂ ਦੇ ਵਿਕਾਰ ਅਤੇ ਸਾਵਧਾਨੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਅਫੀਮ ਦੀ ਲਤ ਅਤੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਇਸ ਸਮੱਸਿਆ ਨਾਲ ਨਜਿੱਠਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਪਰੰਤ ਰਾਏਕੋਟ ਪਬਲਿਕ ਸਕੂਲ ਰਾਏਕੋਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਨਸ਼ਿਆਂ ਵਿਰੁੱਧ ਭਾਸ਼ਣ ਦਿੱਤਾ ਜਦਕਿ ਸਾਂਝ ਕੇਂਦਰ ਸਦਰ ਅਤੇ ਦਾਖਾ ਦੇ ਇੰਚਾਰਜ ਏ.ਐਸ.ਆਈ. ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਜਵਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.