ਪੰਜਾਬੀ

ਵਿਧਾਇਕ ਹਾਕਮ ਸਿੰਘ ਨੇ ਵੋਟਰਾਂ ਦਾ ਕੀਤਾ ਧੰਨਵਾਦ

Published

on

ਰਾਏਕੋਟ (ਲੁਧਿਆਣਾ) : ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਐੱਨਆਰਆਈ ਸਭਾ ਦੇ ਹਲਕਾ ਪ੍ਰਧਾਨ ਜਰਨੈਲ ਸਿੰਘ ਯੂਕੇ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਤੇ ਸੂਬੇ ‘ਚੋਂ ਰਿਸ਼ਵਤਖੋਰੀ ਖਤਮ ਕਰਨਾ ਹੈ। ਇਸ ਮੌਕੇ ਉਨ੍ਹਾਂ ਬੱਸੀਆਂ, ਲੰਮਾ ਤੇ ਬੱਸੂਵਾਲ ਤਕ ਿਲੰਕ ਸੜਕ ਨੂੰ ਜਲਦੀ ਅਠਾਰਾਂ ਫੁੱਟ ਚੌੜ੍ਹਾ ਕਰਕੇ ਬਣਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਐੱਨਆਰਆਈ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਯੂਕੇ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਬੁਕੇ ਭੇਟ ਕਰਕੇ ਧੰਨਵਾਦ ਕੀਤਾ। ਅੰਤ ‘ਚ ਪ੍ਰਧਾਨ ਜਰਨੈਲ ਸਿੰਘ ਨੇ ਕਿਹਾ ਪਾਰਟੀ ਦੀ ਇਕਾਈ ਲੰਮਾ ਵੱਲੋਂ ਜਲਦੀ ਹੀ ਪਿੰਡ ‘ਚ ਇੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।

ਵਿਧਾਨ ਸਭਾ ਹਲਕਾ ਜਗਰਾਓਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

 

Facebook Comments

Trending

Copyright © 2020 Ludhiana Live Media - All Rights Reserved.