ਅਪਰਾਧ
MLA ਕੋਟਲੀ ਦੇ ਭਤੀਜੇ ਦੇ ਕਤਲ ਦਾ ਮਾਮਲਾ, 3 ਦੋਸ਼ੀ ਗ੍ਰਿਫਤਾਰ
Published
4 months agoon
By
Lovepreet
ਜਲੰਧਰ : ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੇ ਕਤਲ ਮਾਮਲੇ ‘ਚ ਪੁਲਸ ਨੇ ਸਫਲਤਾ ਹਾਸਲ ਕੀਤੀ ਹੈ। ਐਸ.ਐਸ.ਪੀ ਹਰਕਮਲਪ੍ਰੀਤ ਖੱਖ ਅਤੇ ਪੁਲਸ ਟੀਮ ਨੇ ਕਾਰਵਾਈ ਕਰਦੇ ਹੋਏ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਪੁਲਿਸ ਨੂੰ ਆਪਣੇ ਭਤੀਜੇ ਦੇ ਕਤਲ ਦੀ ਜਾਣਕਾਰੀ ਦਿੱਤੀ ਸੀ। ਪੁਲਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਕਤ ਘਟਨਾ ਬਾਰੇ ਅਹਿਮ ਖੁਲਾਸੇ ਕਰ ਸਕਦੀ ਹੈ।
ਦੱਸ ਦੇਈਏ ਕਿ ਘਟਨਾ ਰਾਤ ਕਰੀਬ 3 ਵਜੇ ਦੀ ਹੈ। ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਇੰਨੀ ਵੱਧ ਗਈ ਕਿ ਬਦਮਾਸ਼ਾਂ, ਜਿਨ੍ਹਾਂ ਦੀ ਗਿਣਤੀ 7 ਤੋਂ 8 ਦੱਸੀ ਜਾਂਦੀ ਹੈ, ਨੇ ਸੁਖਵਿੰਦਰ ਕੋਟਲੀ ਦੇ ਭਤੀਜੇ ਸੰਨੀ ਦਾ ਸ਼ਰੇਆਮ ਕਤਲ ਕਰ ਦਿੱਤਾ ਅਤੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਪਿੰਡ ਬਿਆਸ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ, ਜਦਕਿ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ। ਹਮਲਾਵਰ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਪੁਲੀਸ ਤੋਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
You may like
-
AAP ਨੇਤਾ ਦੀ ਪਤਨੀ ਦੇ ਕ. ਤਲ ਮਾਮਲੇ ‘ਚ ਸਨਸਨੀਖੇਜ਼ ਖੁਲਾਸਾ : ਪੜ੍ਹੋ ਖ਼ਬਰ
-
ਲੁਧਿਆਣਾ ‘ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ ‘ਚ ਦੋਸ਼ੀ ਗ੍ਰਿਫਤਾਰ
-
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਕੋਰਟ ਨੇ ਲਿਆ ਵੱਡੀ ਕਾਰਵਾਈ
-
ਚੰਡੀਗੜ੍ਹ ‘ਚ ਨੌਜਵਾਨ ਦੇ ਅਗਵਾ ਮਾਮਲੇ ‘ਚ ਵੱਡੀ ਕਾਰਵਾਈ, 3 ਦੋਸ਼ੀ ਗ੍ਰਿਫਤਾਰ
-
ਬਾਬਾ ਸਿੱਦੀਕ ਕਤਲਕਾਂਡ ਦੇ ਪੰਜਾਬ ਨਾਲ ਜੁੜੇ ਤਾਰ, ਪੜ੍ਹੋ ਵੱਡਾ ਅਪਡੇਟ
-
AAP ਨੇਤਾ ਦੇ ਕ/ਤਲ ਮਾਮਲੇ ‘ਚ ਵੱਡੀ ਕਾਰਵਾਈ, ਸੁਖਬੀਰ ਬਾਦਲ ਦੇ ਕਰੀਬੀ ਨੇਤਾ ਗ੍ਰਿਫਤਾਰ
