Connect with us

ਪੰਜਾਬ ਨਿਊਜ਼

ਵਿਧਾਇਕ ਕੁਲਦੀਪ ਸਿੰਘ ਵੈਦ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ

Published

on

MLA Kuldeep Singh Vaid appointed Chairman of Punjab State Warehousing Corporation

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅੱਜ ਕੁਲਦੀਪ ਸਿੰਘ ਗਿੱਲ ਨੇ ਚੰਡੀਗਡ਼੍ਹ ਵਿਖੇ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਅਹੁਦਾ ਸੰਭਾਲਣ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਅਹੁਦਾ ਸੰਭਾਲਣ ਤੋਂ ਬਾਅਦ ਕੁਲਦੀਪ ਸਿੰਘ ਵੈਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਕੈਬਿਨੇਟ ਵਲੋਂ ਉਨ੍ਹਾਂ ‘ਚ ਪ੍ਰਗਟਾਏ ਭਰੋਸੇ ‘ਤੇ ਪੂਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ।

ਇੱਥੇ ਇਹ ਵਰਨਣਯੋਗ ਹੈ ਕਿ ਕੁਲਦੀਪ ਸਿੰਘ ਵੈਦ 2017 ਵਿਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਹਲਕਾ ਗਿੱਲ ਤੋਂ ਵਿਧਾਇਕ ਚੁਣੇ ਗਏ ਸਨ। ਵੈਦ ਸਾਬਕਾ ਆਈ ਏ ਐਸ ਅਫਸਰ, ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਪੰਜਾਬ ਵਿਧਾਨ ਸਭਾ ਦੇ ਜਨਤਕ ਖਾਤਿਆਂ ਅਤੇ ਸਦਨ ਪ੍ਰਤੀਯੋਗਤਾ ਬਾਰੇ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ।

Facebook Comments

Trending