ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਰਾਹੀਂ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ ‘ਚ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਮੋਬਾਇਲ ਵੈਨ ਦੇ ਆਲੇ ਦੁਆਲੇ ਹਲਕਾ ਨਿਵਾਸੀਆਂ ਦਾ ਭਰਵਾਂ ਇੱਕਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕਾਂ ਦੀਆਂ ਜਿਆਦਾਤਰ ਮੁਸ਼ਕਿਲਾਂ ਦਾ ਹੱਲ ਮੌਕੇ ‘ਤੇ ਹੀ ਕੀਤਾ ਜਾ ਰਿਹਾ ਹੈ 
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾ ਦੇ ਘਰੋ-ਘਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।